ਬਾਲੀਵੁਡ ਦੀ ਬੇਬੋ ਯਾਨੀ ਕਰੀਨਾ ਕਪੂਰ ਨੇ ਬੀਤੇ ਦਿਨੀਂ ਆਪਣਾ 39ਵਾਂ ਜਨਮਦਿਨ ਮਨਾਇਆ। ਪੂਰੇ ਬੌਲੀਵੁਡ ਅਤੇ ਪੌਲੀਵੁਡ ਜਗਤ ‘ਚ ਕਰੀਨਾ ਕਪੂਰ ਖ਼ਾਨ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਸਨ, ਪਰ ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਸਭ ਤੋਂ ਵੱਖਰੇ ਅੰਦਾਜ਼ ‘ਚ ਕਰੀਨਾ ਨੂੰ ਜਨਮਦਿਨ ਦੀ ਵਧਾਈ ਦਿੱਤੀ। ਦੱਸ ਦਈਏ ਦਿਲਜੀਤ ਦੋਂਸਾਝ ਨੇ ਆਪਣੇ ਇਨਸਟਾਗ੍ਰੈਮ ਐਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਕਰੀਨਾ ਕਪੂਰ ਕੇਕ ਕੱਟਦੇ ਹੋਏ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਪਿੱਛੇ ਦਿਲਜੀਤ ਦੋਸਾਂਝ ਦਾ ਗੀਤ ਹੈਪੀ ਬਰਥਡੇ ਚੱਲਦਾ ਸੁਣਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਕੁੱਝ ਹੀ ਘੰਟਿਆਂ ‘ਚ ਸੱਤ ਲੱਖ ਤੋਂ ਵੀ ਵੱਧ ਲੋਕ ਦੇਖ ਗਏ।
ਦੱਸਣਯੋਗ ਹੈ ਕਿ ਕਰੀਨਾ ਕਪੂਰ ਖ਼ਾਨ ਅਤੇ ਦਿਲਜੀਤ ਦੋਸਾਂਝ ਉੜਤਾ ਪੰਜਾਬ ਫ਼ਿਲਮ ‘ਚ ਇਕੱਠੇ ਸਕ੍ਰੀਨ ਸਾਂਝੀ ਕਰ ਚੁੱਕੇ ਹਨ। ਦੋਹਾਂ ਦੀ ਜੋੜੀ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਆਉਣ ਵਾਲੇ ਸਮੇਂ ‘ਚ ਕਰੀਨਾ ਕਪੂਰ ਅਤੇ ਦਿਲਜੀਤ ਦੋਸਾਂਝ ਇੱਕ ਵਾਰ ਫ਼ਿਰ ਬੌਲੀਵੁਡ ਫ਼ਿਲਮ ਗੁੱਡ ਨਿਊਜ਼ ‘ਚ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਅਤੇ ਕਰੀਨਾ ਕਪੂਰ ਖ਼ਾਨ ਤੋਂ ਇਲਾਵਾ ਅਕਸ਼ੇ ਕੁਮਾਰ ਅਤੇ ਕਿਆਰਾ ਅਡਵਾਨੀ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਫ਼ਿਲਮ ਨੂੰ ਰਾਜ ਮਹਿਤਾ ਵਲੋਂ ਡਾਇਰੈਕਟ ਕੀਤਾ ਗਿਆ ਹੈ। ਮੈਗਾ ਸਟਾਰ ਕਾਸਟ ਵਾਲੀ ਇਹ ਫ਼ਿਲਮ ਇੱਕ ਰੋਮੈਂਟਿਕ ਕੌਮੇਡੀ ਫ਼ਿਲਮ ਹੋਣ ਵਾਲੀ ਹੈ। ਇਸ ਫ਼ਿਲਮ ਨੂੰ ਕਰਨ ਜੌਹਰ ਪ੍ਰੋਡਿਊਸ ਕਰ ਰਿਹਾ ਹੈ ਅਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਰਿਲੀਜ਼ ਹੋਣ ਵਾਲੀ ਹੈ।