ਨਵੀਂ ਦਿੱਲੀ/ਜੰਮੂ— ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜ ਨੂੰ ਖਤਮ ਕੀਤੇ ਜਾਣ ਦੇ ਬਾਅਦ ਤੋਂ ਲਾਗੂ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕਈ ਸਿੱਖ ਸੰਗਠਨਾਂ ਨੇ ਵੀਰਵਾਰ ਨੂੰ ਇੱਥੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ‘ਚ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਨੇ ਰਕਾਬਗੰਜ ਗੁਰਦੁਆਰਾ ਤੋਂ ਜੰਤਰ-ਮੰਤਰ ਵੱਲ ਮਾਰਚ ਕੱਢਿਆ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਅੱਧੇ ਰਸਤੇ ‘ਚ ਰੋਕ ਲਿਆ, ਕਿਉਂਕਿ ਇਸ ਲਈ ਉਨ੍ਹਾਂ ਨੇ ਜ਼ਰੂਰੀ ਮਨਜ਼ੂਰੀ ਨਹੀਂ ਲਈ ਸੀ। ਜੰਤਰ-ਮੰਤਰ ਵੱਲ ਜਾਣ ਵਾਲੇ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਯਾਤਰੀਆਂ ਨੂੰ ਵਿਕਲਪਿਕ ਮਾਰਗ ਦੀ ਵਰਤੋਂ ਕਰਨੀ ਪਈ। ਇਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਵਿਰੋਧ ‘ਚ ਇਹ ਪ੍ਰਦਰਸ਼ਨ ਕੀਤਾ ਸੀ। ਉੱਥੇ ਸੰਚਾਰ ਵਿਵਸਥਾ ਰੁਕੀ ਹੋਈ ਹੈ, ਲੋਕ ਆਪਣੇ ਪਰਿਵਾਰ ਵਾਲਿਆਂ ਨਾਲ ਗੱਲ ਨਹੀਂ ਕਰ ਪਾ ਰਹੇ ਹਨ।
ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਵਲੋਂ ਭਾਰਤੀ ਸੰਵਿਧਾਨ ਦੀ ਧਾਰਾ 370 ਅਤੇ ਧਾਰਾ 35 ਏ ਨੂੰ ਖਤਮ ਕਰ ਦਿੱਤਾ ਹੈ। ਜਿਸ ਦਾ ਵਿਰੋਧੀ ਧਿਰਾਂ ਵਲੋਂ ਕਾਫ਼ੀ ਵਿਰੋਧ ਕੀਤਾ ਗਿਆ।