ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਕਰ ਲਈ ਖੁਦਕੁਸ਼ੀ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਇਕ ਸਹਾਇਕ ਸਬ ਇੰਸਪੈਕਟਰ ਵੱਲੋਂ ਆਪਣੇ ਸਹੁਰੇ ਘਰ ਜਾ ਕੇ ਪਤਨੀ ਨੂੰ ਗੋਲ਼ੀ ਮਾਰਨ ਮਗਰੋਂ ਆਪ ਵੀ ਖੁਦਕੁਸ਼ੀ ਕਰ ਲਈ। ਘਟਨਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਾਲੀਏਵਾਲਾ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਜੀਤ ਸਿੰਘ ਪਿੰਡ ਮਿਸ਼ਰੀਵਾਲਾ ਲੰਘੀ ਰਾਤ ਪਿੰਡ ਕਾਲੀਏਵਾਲਾ ਵਿਖੇ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਘਰ ਗਿਆ ਸੀ। ਇਸ ਦੌਰਾਨ ਕਿਸੇ ਗੱਲੋਂ ਗੁੱਸੇ ‘ਚ ਆਏ ਬਲਜੀਤ ਸਿੰਘ ਨੇ ਘਰ ਦੇ ਵਿਹੜੇ ‘ਚ ਕੁਰਸੀ ‘ਤੇ ਬੈਠੀ ਆਪਣੀ ਪਤਨੀ ਚਰਨਜੀਤ ਕੌਰ ਨੂੰ ਗੋਲ਼ੀ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲ਼ੀ ਮਾਰ ਲਈ। ਪਰਿਵਾਰਕ ਮੈਂਬਰਾਂ ਵੱਲੋਂ ਦੋਵਾਂ ਪਤੀ-ਪਤਨੀ ਨੂੰ ਮੋਗਾ ਦੇ ਹਸਪਤਾਲ ‘ਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਬਲਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਹਾਲਤ ‘ਚ ਜੇਰੇ ਇਲਾਜ ਹੈ।