ਪਾਕਿ ਦੇ ਅੱਤਵਾਦੀ ਹਮਲੇ ਦਾ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਹਵਾਈ ਫੌਜ ਦੇ ਨਵੇਂ ਬਣੇ ਮੁਖੀ ਰਾਕੇਸ਼ ਕੁਮਾਰ ਭਦੌਰੀਆ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪ੍ਰੈਸ ਕਾਨਫਰੰਸ ਵਿਚ ਭਦੌਰੀਆ ਨੂੰ ਪੁੱਛਿਆ ਗਿਆ ਕਿ ਜੇਕਰ ਪਾਕਿਸਤਾਨ ਵਲੋਂ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਫਿਰ ਏਅਰ ਸਟਰਾਈਕ ਹੋਵੇਗੀ। ਇਸਦੇ ਜਵਾਬ ਵਿਚ ਹਵਾਈ ਫੌਜ ਮੁਖੀ ਨੇ ਕਿਹਾ ਕਿ ਜੇਕਰ ਪਾਕਿਸਤਾਨ ਵਲੋਂ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਸਰਕਾਰ ਦੇ ਨਿਰਦੇਸ਼ ਤੋਂ ਬਾਅਦ ਅਸੀਂ ਕਾਰਵਾਈ ਕਰਾਂਗੇ। ਧਿਆਨ ਰਹੇ ਕਿ 14 ਫਰਵਰੀ ਨੂੰ ਜਦੋਂ ਜੈਸ਼ ਦੇ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਦੇ ਜਵਾਨਾਂ ‘ਤੇ ਹਮਲਾ ਕੀਤਾ ਸੀ ਤਾਂ ਇਸਦੇ ਜਵਾਬ ਵਿਚ ਭਾਰਤੀ ਹਵਾਈ ਫੌਜ ਨੇ ਏਅਰ ਸਟਰਾਈਕ ਕੀਤੀ ਸੀ। ਇਸ ਸਬੰਧੀ ਅੱਜ ਹਵਾਈ ਫੌਜ ਨੇ ਇਕ ਵੀਡੀਓ ਵੀ ਜਾਰੀ ਕੀਤਾ, ਜਿਸ ਵਿਚ ਏਅਰ ਸਟਰਾਈਕ ਦੀ ਪੂਰੀ ਪ੍ਰਕਿਰਿਆ ਨੂੰ ਦਿਖਾਇਆ ਗਿਆ ਹੈ।