ਬਠਿੰਡਾ : ਜੇਲਾਂ ‘ਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ਸਰਬੱਤ ਖਾਲਸਾ ਦੇ ਜਥੇ. ਭਾਈ ਧਿਆਨ ਸਿੰਘ ਮੰਡ ਵਲੋਂ ਇਕ ਵਾਰ ਫਿਰ ਤੋਂ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਗਈ ਹੈ। ਜਥੇ. ਧਿਆਨ ਸਿੰਘ ਮੰਡ ਨੇ ਦੱਸਿਆ ਕਿ ਬੇਸ਼ੱਕ ਕੁੱਝ ਸਿੱਖਾਂ ਦੀ ਰਿਹਾਈ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਹੈ ਪਰ ਹਾਲੇ ਵੀ ਜਥੇ. ਭਾਈ ਅਵਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਅਤੇ ਅਨੇਕਾਂ ਸਿੱਖ ਜੇਲਾਂ ‘ਚ ਬੰਦ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ 21 ਮੈਂਬਰੀ ਦਾ ਗਠਨ ਕੀਤਾ ਗਿਆ ਹੈ। ਉਕਤ ਕਮੇਟੀ ਸਮੂਹ ਬੰਦੀ ਸਿੱਖਾਂ ਦੀ ਰਿਹਾਈ ਲਈ ਦੇਸ਼ ਦੇ ਰਾਸ਼ਟਰਪਤੀ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰ ਕੇ ਉਨ੍ਹਾਂ ਅੱਗੇ ਇਹ ਮੁੱਦਾ ਚੁੱਕੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਭਾਰਤ ਸਰਕਾਰ ਨੂੰ ਸਾਰੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰੇ। ਨਾਲ ਹੀ ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਕਿ ਉਹ 14 ਅਕਤੂਬਰ ਨੂੰ ਗੁਰਦੁਆਰਾ ਟਿੱਬੀ ਸਾਹਿਬ ‘ਚ ਬਰਗਾੜੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਸਬੰਧ ‘ਚ ਰੱਖੇ ਗਏ ਅਰਦਾਸ ਪ੍ਰੋਗਰਾਮ ‘ਚ ਜ਼ਿਆਦਾ ਤੋਂ ਜ਼ਿਆਦਾ ਗਿਣਤੀ ‘ਚ ਹਾਜ਼ਰੀ ਭਰਨ।