ਅੰਮ੍ਰਿਤਸਰ : ਬਟਾਲਾ ‘ਚ ਪਟਾਕਾ ਫੈਕਟਰੀ ਧਮਾਕੇ ‘ਚ 25 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਹੁਣ ਪ੍ਰਸ਼ਾਸਨ ਨੇ ਜਾਂਚ ਮੁਕੰਮਲ ਕਰਕੇ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਏ.ਡੀ.ਸੀ. ਨੇ ਦੱਸਿਆ ਕਿ ਇਸ ਹਾਦਸੇ ਦੀ ਰਿਪੋਰਟ ਸਰਕਾਰ ਨੇ 15 ਦਿਨਾ ‘ਚ ਦੇਣ ਦੀ ਗੱਲ ਕਹੀ ਸੀ ਪਰ ਮਾਮਲਾ ਕਾਫੀ ਪੇਚੀਦਾ ਸੀ, ਜਿਸ ਕਾਰਨ ਜਾਂਚ ‘ਚ ਜ਼ਿਆਦਾ ਸਮਾਂ ਲੱਗ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ 1 ਮਹੀਨੇ 8 ਦਿਨਾਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਜਗ੍ਹਾ ਧਮਾਕਾ ਹੋਇਆ ਉਥੇ ਤੈਅ ਮਾਤਰਾ ਤੋਂ ਜ਼ਿਆਦਾ ਵਿਸਫੋਟਕ ਸੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਕੋਈ ਇਕ ਵਿਅਕਤੀ ਜ਼ਿੰਮੇਵਾਰ ਨਹੀਂ ਹੈ ਸਗੋਂ ਇਹ ਕਈ ਲੋਕਾਂ ਦੀ ਅਣਗਹਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੀ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਹੈ।