ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।
ਇਹ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਇਆ ਹੈ।
ਜਾਣਕਾਰੀ ਮੁਤਾਬਕ ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ 12 ਪੁਰਾਤਨ ਦਰਵਾਜ਼ਿਆਂ ਦੇ ਬਾਹਰੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।