ਜਲੰਧਰ— ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਪੰਜਾਬ ਸਰਕਾਰ ਦੇ ਵਫਦ ਨੂੰ ਪਾਕਿਸਤਾਨ ਨੇ ਇਜਾਜ਼ਤ ਨਹੀਂ ਦਿੱਤੀ ਅਤੇ ਹੁਣ ਇਹ ਵਫਦ ਸ੍ਰੀ ਨਨਕਾਣਾ ਸਾਹਿਬ ਨਹੀਂ ਜਾ ਸਕੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸਮੇਤ 487 ਲੋਕਾਂ ਦੇ ਇਸ ਵਫਦ ਨੇ 29 ਅਕਤੂਬਰ ਯਾਨੀ ਕਿ ਅੱਜ ਸ੍ਰੀ ਨਨਕਾਣਾ ਸਾਹਿਬ ਜਾਣ ਲਈ ਰਵਾਨਾ ਹੋਣਾ ਸੀ ਪਰ ਪਾਕਿਸਤਾਨ ਵੱਲੋਂ ਇਜਾਜ਼ਤ ਨਾ ਮਿਲਣ ਕਰਕੇ ਇਸ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।
ਦਰਅਸਲ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਾਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ 487 ਲੋਕਾਂ ਦੇ ਪਾਸਪੋਰਟ ਮਨਿਸਟਰੀ ਆਫ ਐਕਸਟਰਨਲ ਅਫੇਅਰ ਨੂੰ ਭੇਜੇ ਗਏ ਸਨ, ਜਿਸ ਤੋਂ ਬਾਅਦ ਪਾਕਿਸਤਾਨ ਤੋਂ ਇਜਾਜ਼ਤ ਲੈਣ ਲਈ ਅੱਗੇ ਦੀ ਕਾਰਵਾਈ ਚੱਲ ਰਹੀ ਸੀ। ਪਰ ਪਾਕਿਸਤਾਨ ਵੱਲੋਂ ਇਜਾਜ਼ਤ ਨਾ ਮਿਲਣ ਕਰਕੇ ਪ੍ਰੋਗਰਾਮ ਰੱਦ ਹੋ ਗਿਆ।