ਜੰਮੂ— ਕਸ਼ਮੀਰ ‘ਚ ਸ਼ਾਂਤੀ ਹੋਣ ਕਾਰਨ ਅੱਤਵਾਦੀ ਬੌਖਲਾ ਗਏ ਅਤੇ ਇਕ ਤੋਂ ਬਾਅਦ ਇਕ ਹਮਲਿਆਂ ਨੂੰ ਅੰਜ਼ਾਮ ਦੇ ਰਹੇ ਹਨ। ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਮੰਗਲਵਾਰ ਭਾਵ ਅੱਜ ਸੁਰੱਖਿਆ ਫੋਰਸ ਦੇ ਕਾਫਿਲੇ ‘ਤੇ ਅੱਤਵਾਦੀ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅੱਤਵਾਦੀ ਵਲੋਂ ਦਰਬਗਾਮ ਇਲਾਕੇ ‘ਚ ਪ੍ਰੀਖਿਆ ਕੇਂਦਰ ਨੇੜੇ 44 ਰਾਸ਼ਟਰੀ ਰਾਈਫਲ ਦੇ ਕਾਫਿਲੇ ‘ਤੇ ਗੋਲੀਬਾਰੀ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਫੌਜ ਨੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਦੱਸਿਆ ਜਾ ਰਿਹਾ ਕਿ ਪ੍ਰੀਖਿਆ ਕੇਂਦਰ ਅੰਦਰ ਬੱਚੇ ਮੌਜੂਦ ਸਨ, ਜੋ ਕਿ ਪ੍ਰੀਖਿਆ ਦੇ ਰਹੇ ਸਨ। ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਕੋਈ ਨੁਕਸਾਨ ਨਹੀਂ ਹੋਇਆ ਹੈ।
ਦੱਸਣਯੋਗ ਹੈ ਕਿ ਇਸੇ ਸਾਲ 14 ਫਰਵਰੀ ਨੂੰ ਪੁਲਵਾਮਾ ‘ਚ ਹੀ ਸੀ. ਆਰ. ਪੀ. ਐੱਫ. ਦੇ ਕਾਫਿਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ। ਇਸ ਹਮਲੇ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 26 ਫਰਵਰੀ ਨੂੰ ਬਾਲਾਕੋਟ ‘ਚ ਏਅਰ ਸਟਰਾਈਕ ਕੀਤੀ ਗਈ ਸੀ।