ਜਲੰਧਰ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਵਿਰੁੱਧ ਹੁਣ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਬਾਜਵਾ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੈ ਸੂਬਾ ਕਾਂਗਰਸ ਦੇ ਲੇਬਰ ਸੈੱਲ ਦਾ ਇਕ ਵਫਦ ਜਲਦ ਹੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਰੇਗਾ। ਇਸ ਗੱਲੀ ਦੀ ਜਾਣਕਾਰੀ ਲੇਬਰ ਸੈੱਲ ਦੇ ਸੂਬਾ ਕੋ-ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬੋਲਣ ਵਾਲੇ ਪ੍ਰਤਾਪ ਸਿੰਘ ਬਾਜਵਾ ਨੂੰ ਜੇਕਰ ਜਲਦ ਤੋਂ ਜਲਦ ਕਾਂਗਰਸ ਤੋਂ ਬਾਹਰ ਨਾ ਕੀਤਾ ਗਿਆ ਤਾਂ ਇਸ ਨਾਲ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ। ਲੱਕੀ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਕਾਂਗਰਸ ਨੂੰ ਸੰਭਾਲਿਆ ਸੀ, ਜਦੋਂ ਪਾਰਟੀ ਪੰਜਾਬ ਵਿਚ ਬਹੁਤ ਮਾੜੇ ਹਾਲਾਤ ‘ਚੋਂ ਲੰਘ ਰਹੀ ਸੀ, ਲਿਹਾਜ਼ਾ ਲੇਬਰ ਸੈੱਲ ਮੁੱਖ ਮੰਤਰੀ ਖਿਲਾਫ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਬਰਦਾਸ਼ਤ ਨਹੀਂ ਕਰੇਗਾ।