ਲੁਧਿਆਣਾ : ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇੜਕਰ ਸੋਮਵਾਰ ਨੂੰ ਲੁਧਿਆਣਾ ਪੁੱਜੇ। ਇੱਥੇ ਉਨ੍ਹਾਂ ਨੇ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਨਹਿਰੂ ਸਿਧਾਂਤ ਕੇਂਦਰ ਦੇ ਸਮਾਗਮ ‘ਚ ਸ਼ਿਰਕੱਤ ਕਰਨ ਪੁੱਜੇ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ‘ਤੇ ਚੱਲਣ ਵਾਲਾ ਵਿਅਕਤੀ ਹਮੇਸ਼ਾ ਕਾਮਯਾਬ ਰਹਿੰਦਾ ਹੈ। ਸਮਾਗਮ ਦੌਰਾਨ ਕੇਂਦਰੀ ਮੰਤਰੀ ਵਲੋਂ ਸਮਾਜ ਭਲਾਈ ਦੇ ਖੇਤਰ ‘ਚ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਅਯੁੱਧਿਆ ਬਾਰੇ ਦਿੱਤੇ ਗਏ ਫੈਸਲੇ ਸਬੰਧੀ ਕਿਹਾ ਕਿ ਦੇਸ਼ ਵਾਸੀਆਂ ਨੇ ਇਸ ਫੈਸਲੇ ਨੂੰ ਖੁਸ਼ੀ ਨਾਲ ਮੰਨਿਆ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਦੇਸ਼ ‘ਚ ਹੁਣ ਸ਼ਾਂਤੀ ਦਾ ਮਾਹੌਲ ਹੈ।