ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗਰੀਨ ਗੰਗਾ ਲਹਿਰ ਜ਼ੀਰਕਪੁਰ ਵਲੋਂ ਕਸਬੇ ਨੂੰ ਹਰਿਆ ਭਰਿਆ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇਸ ਤਹਿਤ ਬਾਬਾ ਮਨਜੀਤ ਸਿੰਘ ਦੀ ਅਗਵਾਈ ਹੇਠ ਕਸਬੇ ਨੂੰ ਫਰੈਗਨੈਂਸ ਸਿਟੀ ਵਜੋਂ ਉਭਾਰਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਪ੍ਰਬੰਧਕਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਦੁਆਰ ‘ਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਬਣਾਏ ਗਏ ਸ਼ਿਲਾਲੇਖ ਕੋਲ ਫੁੱਲਾਂ ਦੇ ਬੂਟੇ ਲਾਏ ਗਏ। ਬੂਟੇ ਲਾਉਣ ਦੀ ਰਸਮ ਐੱਸ.ਡੀ.ਐੱਮ. ਗੁਰਸਿਮਰਨ ਸਿੰਘ ਢਿੱਲੋਂ, ਨਾਇਬ ਤਹਸੀਲਦਾਰ, ਈ.ਓ. ਅਨਿਲ ਮਹਿਤਾ, ਐੱਸ. ਐੱਚ. ਓ. ਦਲਜੀਤ ਸਿੰਘ ਪੱਡਾ ਨੇ ਨਿਭਾਈ।
ਇਸ ਮੌਕੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਗਰੀਨ ਗੰਗਾ ਲਹਿਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿ ਇਸ ਲਹਿਰ ਨਾਲ ਜਿਥੇ ਕਸਬੇ ਹਰਿਆ ਭਰਿਆ ਨਜ਼ਰ ਆਵੇਗਾ ਉਥੇ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਨ ਆਉਂਦੀ ਸੰਗਤ ਦਾ ਫੁੱਲਾਂ ਦੀ ਖੁਸ਼ਬੂ ਨਾਲ ਸਵਾਗਤ ਹੋਇਆ ਕਰੇਗਾ। ਇਸ ਮੌਕੇ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਕਸਬੇ ਅਤੇ ਇਸ ਦੇ ਆਲੇ-ਦੁਆਲੇ ਬੂਟੇ ਲਾਏ ਗਏ ਹਨ ਅਤੇ ਬਾਕਾਇਦਾ ਬੂਟੇ ਲਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ ਸੰਭਾਲ ਵੀ ਕੀਤੀ ਜਾ ਰਹੀ ਹੈ।