ਚੰਡੀਗੜ੍ਹ—ਹਰਿਆਣਾ ਦੇ ਸੋਨੀਪਤ ਜ਼ਿਲੇ ‘ਚ ਅੱਜ ਭਾਵ ਬੁੱਧਵਾਰ ਨੂੰ ਇੱਕ ਯਾਤਰੀ ਬੱਸ ਦੀ ਟਰੱਕ ਨਾਲ ਟੱਕਰ ਹੋਣ ਤੋਂ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਪਲਟ ਗਈ ਅਤੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 2 ਔਰਤਾਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਭਾਵ ਬੁੱਧਵਾਰ ਸਵੇਰਸਾਰ ਸੋਨੀਪਤ ਦੇ ਰਾਈ ਪਿੰਡ ‘ਚ ਬਿਸਵਾਮਿਲ ਚੌਕ ਦੇ ਨੇੜੇ ਹਾਈਵੇਅ ‘ਤੇ ਵਾਪਰਿਆ। ਹਾਦਸਾ ਉਸ ਸਮੇਂ ਵਾਪਰਿਆ, ਜਦ ਬੱਸ ਡਰਾਈਵਰ ਨੇ ਇੱਥੇ ਇੱਕ ਮੋੜ ਦੇ ਨੇੜੇ ਸੜਕ ‘ਤੇ ਟਰੱਕ ਆਉਂਦਾ ਦੇਖਿਆ ਤਾਂ ਬੱਸ ਅਣਕੰਟਰੋਲ ਹੋ ਕੇ ਪਲਟ ਗਈ। ਹਾਦਸੇ ‘ਚ 35-40 ਸਾਲ ਦੀ ਉਮਰ ਦੀਆਂ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ 1 ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਰੋਹਤਕ ਦੇ ਪੀ.ਜੀ.ਆਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।