ਨਵੀਂ ਦਿੱਲੀ—ਆਈ.ਐੱਨ.ਐੱਕਸ.ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ.ਚਿਦਾਂਬਰਮ ਨੂੰ ਅੱਜ ਭਾਵ ਸ਼ੁੱਕਰਵਾਰ ਨੂੰ ਦਿੱਲੀ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਹਾਈਕੋਰਟ ਨੇ ਚਿਦਾਂਬਰਮ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਆਈ.ਐੱਨ.ਐੱਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਸੰਬੰਧੀ ਤਿਹਾੜ ਜੇਲ ‘ਚ ਨਿਆਂਇਕ ਹਿਰਾਸਤ ‘ਚ ਹੈ। ਜਸਟਿਸ ਸੁਰੇਸ਼ ਕੈਤ ਨੇ ਚਿਦਾਂਬਰਮ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀਆਂ ਦਲੀਲਾਂ ਸੁਣਨ ਤੋਂ ਬਾਅਤ ਜ਼ਮਾਨਤ ਪਟੀਸ਼ਨ ‘ਤੇ 8 ਨਵੰਬਰ ਨੂੰ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।