ਚੰਡੀਗੜ੍ਹ/ਅੰਮ੍ਰਿਤਸਰ : 27 ਨਵੰਬਰ ਨੂੰ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਲਈ ਹੋਣ ਵਾਲੀ ਚੋਣ ਲਈ ਮੀਟਿੰਗਾਂ ਦਾ ਦੌਰਾ ਸਿਖਰਾਂ ‘ਤੇ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੋਮਵਾਰ ਨੂੰ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਜਥੇਦਾਰ ਤੋਤਾ ਸਿੰਘ ਨੇ ਬੰਦ ਕਮਰਾ ਮੀਟਿੰਗ ਕੀਤੀ। ਤੋਤਾ ਸਿੰਘ ਵੀ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਦੌੜ ‘ਚ ਮੋਹਰੀ ਉਮੀਦਵਾਰਾਂ ਵਿਚੋਂ ਇਕ ਹਨ। ਇਸ ਤੋਂ ਇਲਾਵਾ ਐੱਸ.ਜੀ.ਪੀ.ਸੀ ਵਲੋਂ ਅੰਮ੍ਰਿਤਸਰ ‘ਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਜਿੱਥੇ ਚੋਣਾਂ ਦੌਰਾਨ ਪ੍ਰਬੰਧਾ ‘ਤੇ ਚਰਚਾ ਕੀਤੀ ਗਈ, ਉਥੇ ਹੀ ਚੀਫ਼ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਹ ਚੋਣ ਸ਼ਾਂਤੀਪੂਰਵਕ ਢੰਗ ਨਾਲ ਹੋਣਗੀਆਂ।
ਦੱਸਣਯੋਗ ਹੈ ਕਿ ਐੱਸ.ਜੀ.ਪੀ.ਸੀ ਦਾ ਸਮੁੱਚਾ ਹਾਊਸ 191 ਮੈਂਬਰ ਦਾ ਹੈ, ਜਿਨ੍ਹਾਂ ‘ਚੋਂ 14 ਮੈਂਬਰ ਅਕਾਲ ਚਲਨਾ ਕਰ ਚੁੱਕੇ ਹਨ ਅਤੇ 2 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 176 ਮੈਂਬਰਾਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ ਜੋ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨਗੇ।