ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਿਟੀ ਸੈਂਟਰ ਘੋਟਾਲਾ ਮਾਮਲੇ ‘ਚ ਅਦਾਲਤ ਵਲੋਂ ਦਿੱਤੇ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਮੌਕੇ ਧਰਮਸੋਤ ਨੇ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਮਹਿੰਗਾਈ ਲਈ ਮੋਦੀ ਸਰਕਾਰ ਹੀ ਜ਼ਿੰਮੇਵਾਰ ਹੈ। ਇੱਥੇ ਸਾਧੂ ਸਿੰਘ ਧਰਮਸੋਤ ਲੁਧਿਆਣਾ ਦੇ ਐੱਸ. ਸੀ. ਡੀ. ਕਾਲਜ ‘ਚ ਘੱਟ ਗਿਣਤੀ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਕਰਵਾਏ ਜਾ ਰਹੇ ਇਕ ਵਿਸ਼ੇਸ਼ ਸਮਾਰੋਹ ‘ਚ ਹਿੱਸਾ ਲੈਣ ਲਈ ਪੁੱਜੇ ਹੋਏ ਸਨ।
ਉਨ੍ਹਾਂ ਨੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਵੀ ਅਦਾਲਤ ਦੇ ਫੈਸਲੇ ਨੂੰ ਮੰਨਣ ਦੀ ਸਲਾਹ ਦਿੱਤੀ ਹੈ। ਧਰਮਸੋਤ ਨੇ ਕਿਹਾ ਹੈ ਕਿ ਅਦਾਲਤ ਦਾ ਫੈਸਲਾ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ ਪਰ ਜੇਕਰ ਸਿਮਰਜੀਤ ਬੈਂਸ ਸੁਪਰੀਮ ਕੋਰਟ ਜਾਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦੀ ਮਰਜ਼ੀ ਹੈ। ਸਾਧੂ ਸਿੰਧ ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਜੀ. ਐੱਸ. ਟੀ. ਦਾ ਹਿੱਸਾ ਸੂਬਾ ਸਰਕਾਰ ਨੂੰ ਨਹੀਂ ਦੇ ਰਹੀ, ਇਸ ਲਈ ਖਜ਼ਾਨੇ ‘ਤੇ ਵੀ ਇਸ ਦਾ ਬੋਝ ਪੈ ਰਿਹਾ ਹੈ।