ਅਨਾਰ ਦਾ ਸੇਵਨ ਕਰਨ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਹੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਾਇਟਾਮਿਨ-K, C ਅਤੇ B, ਆਇਰਨ, ਪੋਟੈਸ਼ੀਅਮ, ਜ਼ਿੰਕ ਅਤੇ ਓਮੈਗਾ-6 ਫ਼ੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ‘ਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਭੁੱਖ ਲੱਗਦੀ ਹੈ ਅਤੇ ਸ਼ਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਜਿਨ੍ਹਾ ਬਾਰੇ ਅਸੀਂ ਤੁਹਾਨੂੰ ਦਸ ਰਹੇ ਹਾਂ।
ਹਾਰਟ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦੀ ਹੈ ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਹੁੰਦੀ ਹੈ।
ਡਾਇਬਿਟੀਜ਼ ‘ਚ ਫ਼ਾਇਦੇਮੰਦ – ਡਾਇਬਿਟੀਜ਼ ਪੇਸ਼ੈਂਟਸ ਨੂੰ ਲੱਗਦਾ ਹੈ ਕਿ ਅਨਾਰ ‘ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ, ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ‘ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
ਕੈਂਸਰ ਤੋਂ ਬਚਾਅ – ਅਨਾਰ ‘ਚ ਅਜਿਹੇ ਗੁਣ ਹੁੰਦੇ ਹਨ ਜੋ ਸ਼ਰੀਰ ‘ਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇੱਕ ਅਨਾਰ ਦਾ ਸੇਵਨ ਪ੍ਰੌਸਟੇਟ, ਬ੍ਰੈੱਸਟ ਅਤੇ ਸਕਿਨ ਕੈਂਸਰ ਦਾ ਖ਼ਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ ਉਨ੍ਹਾਂ ਲਈ ਇਸ ਦਾ ਜੂਸ ਪੀਣਾ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ਰੀਰ ‘ਚ PSA ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ‘ਚ ਮਦਦ ਮਿਲਦੀ ਹੈ।
ਮੋਟਾਪਾ ਰੱਖੇ ਕੰਟਰੋਲ ‘ਚ – ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ ਇੱਕ ਗਿਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਵਜ਼ਨ ਵੀ ਕੰਟਰੋਲ ‘ਚ ਰਹਿੰਦਾ ਹੈ।
ਹਾਰਟ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦੀ ਹੈ ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਹੁੰਦੀ ਹੈ।
ਜੋੜਾਂ ‘ਚ ਦਰਦ ਤੋਂ ਰਾਹਤ – ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ‘ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਇਸ ‘ਚ ਵਾਇਟਾਮਿਨ, ਮਿਨਰਲਜ਼ ਅਤੇ ਫ਼ੌਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ‘ਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ ‘ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮੈਚਿਓਰ ਡਿਲਿਵਰੀ ਦਾ ਖ਼ਤਰਾ ਵੀ ਘੱਟ ਹੁੰਦਾ ਹੈ।
ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ – ਅਨਾਰ ਖਾਣ ਨਾਲ ਸ਼ਰੀਰ ‘ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ ‘ਚ ਬਲੌਕੇਜ ਦੀ ਸਮੱਸਿਆ ਨੂੰ ਦੂਰ ਕਰ ਕੇ ਬਲੱਡ ਫ਼ਲੋ ਵੀ ਵਧਾਉਂਦਾ ਹੈ।
ਪ੍ਰੈਸ਼ਰ ਤੋਂ ਰੱਖਦਾ ਹੈ ਦੂਰ – ਜੇਕਰ ਤੁਹਾਨੂੰ ਵੀ ਦਫ਼ਤਰ ਕੰਮ ਕਾਰਨ ਅਕਸਰ ਤਨਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤੁਹਾਡਾ ਮੂਡ ਬੂਸਟ ਕਰਨ ‘ਚ ਮਦਦ ਕਰਦਾ ਹੈ।
ਖ਼ੂਨ ਦੇ ਥੱਕੇ ਬਣਨ ਤੋਂ ਰੋਕੇ – ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਕਰਦਾ ਹੈ ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ‘ਚ ਸੇਵਨ ਸ਼ਰੀਰ ‘ਚ ਖੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।
ਐਂਟੀ-ਏਜਿੰਗ ਗੁਣ – ਅਨਾਰ ‘ਚ ਜ਼ਿਆਦਾ ਮਾਤਰਾ ‘ਚ ਵਾਇਟਾਮਿਨ A, E ਅਤੇ C ਹੁੰਦੇ ਹਨ ਜਿਨ੍ਹਾਂ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ‘ਚ ਮਦਦ ਕਰਦਾ ਹੈ।
ਸੂਰਜਵੰਸ਼ੀ