ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਪੱਧਰੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਦੀਆਂ ਜਥੇਬੰਦਕ ਚੋਣਾਂ ਸਬੰਧੀ ਹੋਈ, ਜਿਸ ਵਿਚ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਤ ਕਰਦੇ ਹੋਏ ਕਿ ਪਰਮਿੰਦਰ ਸਿੰਘ ਢੀਂਡਸਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਣ ਦੀ ਗੱਲ ਨੂੰ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਮਲੂਕਾ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਵੱਲੋਂ ਦਿੱਤੇ ਬਿਆਨ ਦਾ ਕੋਈ ਮਹੱਤਵ ਨਹੀਂ ਹੈ ਕਿਉਂਕਿ ਉਹ ਤਾਂ ਪਹਿਲਾਂ ਹੀ ਪਾਰਟੀ ਵਿਚੋਂ ਬਾਹਰ ਨਿਕਲ ਚੁੱਕੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਪਾਰਟੀ ਵਿਚ ਫੁੱਟ ਪਾਉਣਾ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੱਠਾ ਹੈ ਅਤੇ ਉਹ ਮਿਲ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ।