ਅੰਮ੍ਰਿਤਸਰ : ਕੇਂਦਰ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਲਗਾਤਾਰ ਮੁਸਲਿਮ ਭਾਈਚਾਰੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਖਿਲਾਫ ਅੱਜ ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਸ਼ਿਵ ਸੈਨਾ ਟਕਸਾਲੀ ਵਲੋਂ ਮੁਸਲਿਮ ਭਾਈਚਾਰੇ ਦਾ ਪੁਤਲਾ ਫੂਕ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਾਕਿਸਤਾਨ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼ਿਵ ਸੈਨਾ ਰਾਹੁਲ ਸ਼ਰਮਾ ਨੇ ਦੱਸਿਆ ਕਿ ਮੁਸਲਿਮ ਭਾਈਚਾਰੇ ਵਲੋਂ ਜੋ ਅੰਮ੍ਰਿਤਸਰ ‘ਚ ਰੈਲੀ ਕੱਢੀ ਗਈ ਸੀ ਉਸ ਦਾ ਸ਼ਿਵ ਸੈਨਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਫਿਰ ਕੋਈ ਅਜਿਹੀ ਹਰਕਤ ਮੁਸਲਿਮ ਭਾਈਚਾਰੇ ਵਲੋਂ ਕੀਤੀ ਗਈ ਤਾਂ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲ ਦਾ ਉਹ ਮੁਸਲਿਮ ਭਾਈਚਾਰੇ ਨੂੰ ਵਿਰੋਧ ਨਹੀਂ ਕਰਨ ਦੇਣਗੇ।