ਜਲੰਧਰ —ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਕੇ.ਪੀ. ਜਲੰਧਰ ਤੋਂ ਸਾਂਸਦ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੇ ਦੋਵੇਂ ਵਿਧਾਨ ਸਭਾ ਚੋਣਾਂ ‘ਚ ਕੇ.ਪੀ. ਹਾਰੇ ਸਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਕੇ.ਪੀ. ਨੇ ਜਲੰਧਰ ਤੋਂ ਟਿਕਟ ਦੀ ਮੰਗ ਕੀਤੀ ਸੀ ਪਰ ਉਸ ਸਮੇਂ ਕੈਪਟਨ ਨੇ ਟਿਕਟ ਦੇ ਬਦਲੇ ਉਨ੍ਹਾਂ ਨੂੰ ਵੱਡਾ ਅਹੁਦਾ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਚੇਅਰਮੈਨੀ ਦੇ ਕੇ ਪੂਰਾ ਕਰ ਦਿੱਤਾ ਗਿਆ ਹੈ।