ਮੰਗਲੁਰੂ—ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆ ‘ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਇਸ ਦੌਰਾਨ ਆਮ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰਨਾਟਕ ਦੇ ਮੰਗਲੁਰੂ ‘ਚ ਹਿੰਸਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਅੱਜ ਭਾਵ ਸ਼ੁੱਕਰਵਾਰ ਨੂੰ ਸਕੂਲ-ਕਾਲਜ ਬੰਦ ਰਹੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਲੇਖਕ ਅਤੇ ਇਤਿਹਾਸਕਾਰ ਰਾਮ ਚੰਦਰ ਗੁਹਾ ਸਮੇਤ ਕਈ ਹੋਰ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ। ਪੁਲਸ ਕਰਮਚਾਰੀਆਂ ‘ਤੇ ਪਥਰਾਅ ਕੀਤਾ ਗਿਆ, ਜਿਸ ਕਾਰਨ ਮੰਗਲੁਰੂ ‘ਚ ਪ੍ਰਦਰਸ਼ਨ ਹਿੰਸਕ ਹੋ ਗਿਆ ਅਤੇ ਇਸ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ।