ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਪੱਤਰਕਾਰਾਂ ਨਾਲ ਖਹਿਬੜ ਪਏ ਅਤੇ ਤੂੰ-ਤੜਾਕ ‘ਤੇ ਉਤਰ ਆਏ। ਜਾਣਕਾਰੀ ਮੁਤਾਬਕ ਜਦੋਂ ਅਕਾਲੀ ਦਲ ਬਾਰੇ ਕਿਸੇ ਪੱਤਰਕਾਰ ਨੇ ਸਵਾਲ ਕੀਤਾ ਤਾਂ ਭਗਵੰਤ ਮਾਨ ਨੂੰ ਗੁੱਸਾ ਆ ਗਿਆ ਅਤੇ ਉਹ ਉਸੇ ਪੱਤਰਕਾਰ ਨਾਲ ਬਹਿਸਣ ਲੱਗ ਪਏ। ਗੱਲ ਇੱਥੋਂ ਤੱਕ ਵਧ ਗਈ ਕਿ ਭਗਵੰਤ ਮਾਨ ਆਪਣੀ ਸੀਟ ‘ਤੇ ਖੜ੍ਹੇ ਹੋ ਕੇ ਗੁੱਸੇ ‘ਚ ਪੱਤਰਕਾਰ ਨੂੰ ਬੋਲਣ ਲੱਗ ਪਏ।