ਦੁਨੀਆਂ ਦੇ ਲਗਭਗ ਹਰ ਹਿੱਸੇ ‘ਚ ਚਾਵਲ ਲੋਕ ਬੜੇ ਚਾਅ ਨਾਲ ਖਾਂਦੇ ਹਨ। ਹਾਲਾਂਕਿ ਇੱਕ ਪਾਸੇ ਜਿੱਥੇ ਲੋਕ ਇਸ ਨੂੰ ਖਾਣਾ ਬਹੁਤ ਪਸੰਦ ਕਰਦੇ ਹਨ ਉੱਥੇ ਉਨ੍ਹਾਂ ਨੂੰ ਇਸ ਗੱਲ ਦਾ ਡਰ ਵੀ ਰਹਿੰਦਾ ਹੈ ਕਿ ਚਾਵਲ ਖਾਣ ਨਾਲ ਉਨ੍ਹਾਂ ਦਾ ਭਾਰ ਕਿਤੇ ਵੱਧ ਨਾ ਜਾਵੇ। ਚਾਵਲਾਂ ‘ਚ ਕੈਲੋਰੀਜ਼ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਕਈ ਲੋਕ ਇਨ੍ਹਾਂ ਤੋਂ ਪਰਹੇਜ਼ ਕਰਦੇ ਹਨ। ਸਫ਼ੇਦ ਰੰਗ ਦੇ ਚਾਵਲਾਂ ਨਾਲੋਂ ਬ੍ਰਾਊਨ ਰਾਈਸ ਤੁਹਾਡੇ ਲਈ ਬਿਹਤਰ ਵਿਕਲਪ ਰਹਿਣਗੇ। ਬ੍ਰਾਊਨ ਰਾਈਸ ‘ਚ ਕੈਲੋਰੀਜ਼ ਦੀ ਮਾਤਰਾ ਘੱਟ ਹੁੰਦੀ ਹੈ, ਪਰ ਇਨ੍ਹਾਂ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜਿਸ ਨਾਲ ਮਟੈਬਲਿਜ਼ਮ ਬਿਹਤਰ ਹੁੰਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘਟਾਉਣ ਦੀ ਸੋਚ ਰਹੇ ਹੋ ਤਾਂ ਬ੍ਰਾਊਨ ਰਾਈਸ ਤੁਹਾਡੇ ਲਈ ਕਾਫ਼ੀ ਲਾਭਦਾਇਕ ਹੋਣਗੇ। ਬ੍ਰਾਊਨ ਰਾਈਸ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੇ ਹਨ।
ਭਾਰ ਘਟਾਉਣ ‘ਚ ਮਦਦਗਾਰ – ਬ੍ਰਾਊਨ ਰਾਈਸ ‘ਚ ਘੱਟ ਮਾਤਰਾ ‘ਚ ਕੈਲੋਰੀਜ਼ ਹੁੰਦੀਆਂ ਹਨ, ਪਰ ਇਨ੍ਹਾਂ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦਾ ਹੈ ਜਿਸ ਨਾਲ ਮਟੈਬਲਿਜ਼ਮ ਬਿਹਤਰ ਹੁੰਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘਟਾਉਣ ਦੀ ਸੋਚ ਰਹੇ ਹੋ ਤਾਂ ਬ੍ਰਾਊਨ ਰਾਈਸ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਰਹੇਗਾ।
ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਸਹਾਈ – ਕੋਲੈਸਟਰੋਲ ਲੈਵਲ ਵੱਧ ਜਾਣ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦੀ ਆਸ਼ੰਕਾ ਕਾਫ਼ੀ ਵੱਧ ਜਾਂਦੀ ਹੈ। ਬ੍ਰਾਊਨ ਰਾਈਸ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਇਸ ਨਾਲ ਧਮਨੀਆ ਬਲੌਕ ਨਹੀਂ ਹੁੰਦੀਆਂ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ – ਬ੍ਰਾਊਨ ਰਾਈਸ ਖਾਣ ਨਾਲ ਬਲੱਡ ਸ਼ੂਗਰ ਲੈਵਲ ਵਧਦਾ ਨਹੀਂ। ਰੋਜ਼ਾਨਾ ਬ੍ਰਾਊਨ ਰਾਈਸ ਖਾਣ ਨਾਲ ਡਾਇਬਿਟੀਜ਼ ਹੋਣ ਦਾ ਖ਼ਤਰਾ ਵੀ ਕਾਫ਼ੀ ਘੱਟ ਹੋ ਜਾਂਦਾ ਹੈ।
ਹੱਡੀਆਂ ਦੀ ਮਜ਼ਬੂਤੀ ਲਈ – ਬ੍ਰਾਊਨ ਰਾਈਸ ‘ਚ ਮੈਗਨੀਜ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਮੈਗਨੀਜ਼ੀਅਮ ਹੱਡੀਆਂ ਲਈ ਇੱਕ ਜ਼ਰੂਰੀ ਤੱਤ ਹੈ।
ਦਿਮਾਗ਼ ਨੂੰ ਸਿਹਤਮੰਦ ਰੱਖੇ – ਬ੍ਰਾਊਨ ਰਾਈਸ ਨੂੰ ਡਾਈਟ ‘ਚ ਸ਼ਾਮਿਲ ਕਰਨ ਨਾਲ ਦਿਮਾਗ਼ ਤੇਜ਼ ਹੁੰਦਾ ਹੈ ਅਤੇ ਸਿਹਤਮੰਦ ਰਹਿੰਦਾ ਹੈ। ਬ੍ਰਾਊਨ ਰਾਈਸ ਫ਼ੈਟੀ ਐਸਿਡਸ ਅਤੇ ਹੌਰਮੋਨਜ਼ ਨੂੰ ਬਣਾਉਣ ‘ਚ ਮਦਦ ਕਰਦੇ ਹਨ ਜੋ ਨਰਵਸ ਸਿਸਟਮ ਨੂੰ ਫ਼ਾਇਦਾ ਪਹੁੰਚਾਉਂਦਾ ਹੈ।
ਕੰਬੋਜ