ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਲਈ ਇਕ ਫਰਵਰੀ ਸਵੇਰੇ 6 ਵਜੇ ਫਾਂਸੀ ਦੀ ਤਰੀਕ ਪੱਕੀ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਿਰਭਯਾ ਦੇ ਦੋਸ਼ੀਆਂ ਨੂੰ 22 ਜਨਵਰੀ ਸਵੇਰੇ 7 ਵਜੇ ਫਾਂਸੀ ਹੋਣੀ ਸੀ। ਪਰ ਦੋਸ਼ੀ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਕਾਰਨ ਇਹ ਤਰੀਕ ਬਦਲ ਦਿੱਤੀ ਗਈ। ਹੁਣ ਰਾਸ਼ਟਰਪਤੀ ਨੇ ਵੀ ਦਯਾ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕੋਰਟ ਨੇ ਨਵੀਂ ਤਰੀਕ ਐਲਾਨ ਕੀਤੀ ਹੈ।