ਚੰਡੀਗੜ੍ਹ—ਹਰਿਆਣਾ ਸੂਬੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸਿੰਚਾਈ ਮੰਤਰੀ ਸ਼ਮਸ਼ੇਰ ਸਿੰਘ ਸੂਰਜੇਵਾਲਾ ਦਾ ਦਿਹਾਂਤ ਹੋ ਗਿਆ। ਉਹ ਕਾਫੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ ਅਤੇ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਸੀ। ਅੱਜ ਸ਼ਾਮ 3 ਵਜੇ ਨਰਵਾਨਾ ‘ਚ ਅੰਤਿਮ ਸੰਸਕਾਰ ਹੋਵੇਗਾ। ਸ਼ਮਸ਼ੇਰ ਸਿੰਘ ਸੂਰਜੇਵਾਲਾ ਦੇ ਦਿਹਾਂਤ ਦੀ ਜਾਣਕਾਰੀ ਮਿਲਦਿਆਂ ਹੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵੀ ਏਮਜ਼ ਪਹੁੰਚੇ।
ਦੱਸਣਯੋਗ ਹੈ ਕਿ ਸ਼ਮਸ਼ੇਰ ਸਿੰਘ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਦੇ ਪਿਤਾ ਹਨ। ਸਮਸ਼ੇਰ ਸਿੰਘ ਸੂਰਜੇਵਾਲਾ ਹਰਿਆਣਾ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਆਲ ਇੰਡੀਆ ਕਿਸਾਨ ਖੇਤ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜਸਭਾ ਦੇ ਮੈਂਬਰ ਵੀ ਰਹਿ ਚੁੱਕੇ ਸਨ।