ਪੁਲਵਾਮਾ— ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਫੋਰਸ ਨੇ 3 ਜਵਾਨਾਂ ਨੂੰ ਢੇਰ ਕਰ ਦਿੱਤਾ। ਦਰਅਸਲ ਜੰਮੂ-ਕਮਸ਼ੀਰ ਪੁਲਸ ਦੀ ਸਪੈਸ਼ਲ ਟੀਮ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲੀ ਸੀ, ਇਸ ਤੋਂ ਬਾਅਦ ਸਰਚ ਆਪਰੇਸ਼ਨ ਸ਼ੁਰੂ ਕੀਤੀ। ਇਸ ਦੌਰਾਨ ਇਕ ਰਿਹਾਇਸ਼ ਤੋਂ ਅੱਤਵਾਦੀਆਂ ਨੇ ਸੁਰੱਖਿਆ ਫੋਰਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਮੁਕਾਬਲੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫਿਲਹਾਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੀਤੀ 15 ਜਨਵਰੀ ਨੂੰ ਡੋਡਾ ਜ਼ਿਲੇ ਵਿਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਘਟਨਾ ਵਿਚ ਸੁਰੱਖਿਆ ਫੋਰਸ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ।