ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅੱਜ ਯਾਨੀ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਜੀ.ਕੇ. ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਈ.ਡੀ. ਦੇ ਡਰ ਕਾਰਨ ਭਾਜਪਾ ਨਾਲ ਗਠਜੋੜ ਨਹੀਂ ਤੋੜ ਰਿਹਾ ਹੈ। ਭਾਜਪਾ ਤੋਂ ਬਿਨਾਂ ਅਕਾਲੀ ਦਲ ਦੇ ਉਮੀਦਵਾਰ ਚੋਣ ਲੜਨ ਤੋਂ ਡਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਦਮ ਹੈ ਤਾਂ ਅਕਾਲੀ ਦਲ ਇਕੱਲੇ ਚੋਣ ਲੜ ਕੇ ਵਿਖਾਏ।