ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਦੌਰਾਨ ਅੱਤਵਾਦੀਆਂ ਦੇ ਨਾਲ ਹੋਏ ਮੁਕਾਬਲੇ ਵਿਚ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ 92 ਬੇਸ ਹਸਪਤਾਲ ਵਿਚ ਭਰਤੀ ਇਕ ਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਸ ਤੋਂ ਪਹਿਲਾਂ ਅਜਿਹੀ ਰਿਪੋਰਟ ਆਈ ਸੀ ਕਿ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਹਨ ਅਤੇ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਇਕ ਹੋਰ ਜ਼ਖਮੀ ਹੈ। ਹਾਲੇ ਤੱਕ ਕਿਸੇ ਵੀ ਅੱਤਵਾਦੀ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਹਨੇਰੇ ਦਾ ਕਾਰਨ ਕੱਲ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਰੋਕ ਦਿੱਤੀ ਗਈ ਸੀ। ਭਾਵੇਂਕਿ ਅੱਤਵਾਦੀਆਂ ਨੂੰ ਰੋਕਣ ਲਈ ਜ਼ੀਰੋ ਤੋਂ ਘੱਟ ਤਾਪਮਾਨ ਹੋਣ ਦੇ ਬਾਵਜੂਦ ਸੁਰੱਖਿਆ ਬਲ ਦੇ ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ।