ਅੰਮ੍ਰਿਤਸਰ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਸਿੱਖ ਜਥੇਬੰਦੀਆਂ ‘ਚ ਰੋਸ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਢੱਡਰੀਆਂ ਵਾਲੇ ਖਿਲਾਫ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਢੱਡਰੀਆਂ ਵਾਲੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਥੇ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਸਾਥੀ ਹਰਿੰਦਰ ਸਿੰਘ ਜਥਾ ਨਿਰਵੈਰ ਖਾਲਸਾ ਯੂ. ਕੇ. ਨੂੰ ਉਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਸੀ, ਜਿਸ ਪ੍ਰਤੀ ਸੰਗਤ ਨੇ ਭਾਰੀ ਰੋਸ ਪ੍ਰਗਟ ਕੀਤਾ। ਇਸ ਨੂੰ ਲੈ ਕੇ ਇੰਗਲੈਂਡ, ਫਰਾਂਸ ਅਤੇ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਢੱਡਰੀਆਂ ਵਾਲੇ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਲ ਖਾਲਸਾ ਜਥਾ ਯੂਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਪ੍ਰਚਾਰ ਕਰਨ ‘ਤੇ ਪਾਬੰਧੀ ਦਾ ਐਲਾਨ ਕੀਤਾ ਗਿਆ ਸੀ।