ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 25 ਫਰਵਰੀ ਨੂੰ 2020-21 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 15ਵੀਂ ਵਿਧਾਨ ਸਭਾ ਦਾ 11ਵਾਂ ਬਜਟ ਇਜਲਾਸ 20 ਤੋਂ 28 ਫਰਵਰੀ ਤੱਕ ਬੁਲਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ‘ਚ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 174(1) ਮੁਤਾਬਕ ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ ਬਜਟ ਇਜਲਾਸ 20 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜੋ ਕਿ 28 ਫਰਵਰੀ ਨੂੰ ਖਤਮ ਹੋਵੇਗਾ।