ਮੱਖਣ ਪੰਜਾਬੀਆਂ ਦੇ ਖਾਣੇ ਦਾ ਇੱਕ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਇਸ ਦੇ ਬਿਨਾਂ ਪੰਜਾਬੀਆਂ ਨੂੰ ਆਪਣਾ ਖਾਣਾ ਅਧੂਰਾ ਲਗਦਾ ਹੈ। ਆਖਰ ਲੱਗੇ ਵੀ ਕਿਉਂ ਨਾ ਕਿਉਂਕਿ ਮੱਖਣ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ ਉਸ ਤੋਂ ਵੱਧ ਇਹ ਸ਼ਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ‘ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ‘ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ ਜੋ ਸਹੀ ਹੈ। ਅੱਜ ਕੱਲ੍ਹ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ‘ਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ। ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ਹੈ ਜਿਸ ‘ਚ ਵਾਇਟਾਮਿਨ-A, E ਅਤੇ ਫ਼ੈਟੀ ਐਸਿਡ ਪਾਏ ਜਾਂਦੇ ਹਨ। ਇਹ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਸਫ਼ੈਦ ਮੱਖਣ ‘ਚ ਨਮਕ ਬਿਲਕੁਲ ਨਹੀਂ ਹੁੰਦਾ ਅਤੇ ਇਸ ‘ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।
ਮੱਖਣ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦੇ …
ਥੌਇਰੌਇਡ – ਥੌਇਰੌਇਡ ਦੀ ਵਜ੍ਹਾ ਨਾਲ ਗਲੇ ਵਿੱਚ ਸੋਜ ਹੋ ਜਾਂਦੀ ਹੈ। ਅਜਿਹੇ ਵਿੱਚ ਸਫ਼ੈਦ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਆਇਓਡੀਨ ਥੌਇਰੌਇਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।
ਦਿਲ ਦੇ ਰੋਗ – ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿੱਚ ਵਾਇਟਾਮਿਨ ਅਤੇ ਸੇਲੇਨਿਅਮ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।
ਸਿਹਤਮੰਦ ਦਿਮਾਗ਼ – ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ਼ ਸਿਹਤਮੰਦ ਹੁੰਦਾ ਹੈ ਅਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।
ਕਮਜ਼ੋਰ ਹੱਡੀਆਂ – ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿੱਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਕੈਂਸਰ – ਸਫ਼ੈਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਨ ਵਿੱਚ ਮਦਦ ਮਿਲਦੀ ਹੈ। ਇਸ ਵਿੱਚ ਮੌਜੂਦ ਐਂਟੀਔਕਸੀਡੈਂਟਸ ਚਮੜੀ ਦੀ ਫ਼੍ਰੀ ਰੈਡਿਕਲਜ਼ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਨ ਵਿੱਚ ਮਦਦ ਕਰਦੇ ਹਨ।
ਦਮਾ – ਦਮੇ ਦੇ ਸ਼ਿਕਾਰ ਲੋਕਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ਼ ਹੋਣ ‘ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ।
ਅੱਖਾਂ ਦੀ ਜਲਨ – ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ‘ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ‘ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ‘ਚ ਹੋਣ ਵਾਲੀ ਜਲਨ ‘ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।
ਕੋਲੈਸਟਰੋਲ ਦੀ ਸਮੱਸਿਆ – ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾਂ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ।
ਕੰਬੋਜ