ਚੰਡੀਗੜ੍ਹ—ਇਨੈਲੋ ਨੇਤਾ ਅਤੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੂਰੇ ਬਹੁਮਤ ਨਾਲ ਬਣਨ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਭਾਰਤੀ ਜਨਤਾ ਪਾਰਟੀ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਿਰਫ ‘ਮਨ ਕੀ ਬਾਤ’ ਕਰਨ ਨਾਲ ਦੇਸ਼ ਨਹੀਂ ਜਿੱਤਿਆ ਜਾਂਦਾ ਬਲਕਿ ਜ਼ਮੀਨ ‘ਤੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਹੁੰਦੀ ਹੈ।
ਅਭੈ ਚੌਟਾਲਾ ਨੇ ਇੱਥੇ ਜਾਰੀ ਬਿਆਨ ‘ਚ ਕਿਹਾ ਹੈ ਕਿ ਦਿੱਲੀ ‘ਚ ਜਨਤਾ ਨੇ ਕੰਮਕਾਜ਼ ਕਰਨ ਵਾਲੀ ‘ਆਪ’ ਦੀ ਸਰਕਾਰ ਨੂੰ ਫਿਰ ਤੋਂ ਚੁਣਿਆ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਭਵਿੱਖ ਦੇ ਲਈ ਵਧਾਈਆਂ ਦਿੰਦੇ ਹੋਏ ਉਨ੍ਹਾਂ ਦਾ ਅਤੇ ਦਿੱਲੀ ਦੀ ਜਨਤਾ ਦੀ ਦਿਲੋਂ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਨੇ 70 ‘ਚੋਂ 62 ਸੀਟਾਂ ਨਾਲ ਪੂਰਨ ਬਹੁਮਤ ਨਾਲ ਜਿੱਤ ਹਾਸਲ ਕੀਤੀ। ਜਿੱਤ ਤੋਂ ਕੇਜਰੀਵਾਲ ਤੀਜੀ ਵਾਰ ਸਰਕਾਰ ਬਣਾਉਣਗੇ। ‘ਆਪ’ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰ ਕੇ ਭਾਜਪਾ ਦੇ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ ਅਤੇ ਕਾਂਗਰਸ ਵੀ ਪੂਰੀ ਤਰ੍ਹਾਂ ਫੇਲ ਹੋ ਗਈ। ਦਿੱਲੀ ਚੋਣਾਂ ‘ਚ ਭਾਜਪਾ ਨੂੰ ਸਿਰਫ 8 ਸੀਟਾਂ ਮਿਲੀਆਂ। ਕਾਂਗਰਸ ਪਿਛਲੀ ਵਾਰ ਵਾਂਗ ਇਸ ਵਾਰ ਵੀ ਖਾਤਾ ਵੀ ਨਹੀਂ ਖੋਲ੍ਹ ਸਕੀ।