ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਪਾਕਿਸਤਾਨ ਤੋਂ ਆਏ ਸ਼ਰਨਾਰਥੀਆਂ ਦੇ ਹੱਕ ‘ਚ ਨਿੱਤਰੇ ਹਨ। ਅੱਜ ਯਾਨੀ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ‘ਚ ਘੱਟ ਗਿਣਤੀ ਡਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ ਹਨ। ਉਥੇ ਘੱਟ ਗਿਣਤੀ ‘ਤੇ ਤਸ਼ੱਦਦ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਕੁੱਲ 160 ਪਰਿਵਾਰ ਭਾਰਤ ਆਏ ਹਨ।
ਸਿਰਸਾ ਨੇ ਕਿਹਾ ਕਿ ਪਾਕਿਸਤਾਨ ‘ਚ ਹਿੰਦੂ ਅਤੇ ਸਿੱਖ ਕੁੜੀਆਂ ਦਾ ਜ਼ਬਰਨ ਧਰਮ ਪਰਿਵਰਤਨ ਕਰ ਕੇ ਵਿਆਹ ਕਰਵਾਇਆ ਜਾ ਰਿਹਾ ਹੈ।