ਨਵੀਂ ਦਿੱਲੀ— ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ਕੁੱਲ 123 ਕੇਸ ਦਰਜ ਕੀਤੇ ਗਏ ਹਨ ਤੇ 630 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਹਿਰਾਸਤ ‘ਚ ਲਿਆ ਗਿਆ ਹੈ। ਦਿੱਲੀ ਪੁਲਸ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ।
ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਪਾਰਟੀਆਂ ਨੂੰ ਬੁਲਾਇਆ ਗਿਆ ਹੈ ਤੇ ਘਟਨਾ ਦਾ ਦੁਬਾਰਾ ਜਾਇਜ਼ਾ ਲਿਆ ਜਾ ਰਿਹਾ ਹੈ।
ਦਿੱਲੀ ‘ਚ ਹਿੰਸਾ ਦੌਰਾਨ ਮਰੇ ਲੋਕਾਂ ਦੀ ਗਿਣਤੀ ਵੱਧ ਕੇ 42 ਹੋ ਗਈ ਹੈ। ਹਿੰਸਾ ‘ਚ 250 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਮੁੱਖ ਰੂਪ ‘ਚ ਪ੍ਰਭਾਵਿਤ ਹੋਏ ਖੇਤਰਾਂ ‘ਚ ਜ਼ਾਫਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਤੇ ਭਜਨਪੁਰਾ ਸ਼ਾਮਲ ਹਨ।