ਨਵੀਂ ਦਿੱਲੀ— ਭਾਰਤ ‘ਚ ਕੋਰੋਨਾ ਵਾਇਰਸ ਦਾ ਖਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਦੇਸ਼ ‘ਚ ਵਾਇਰਸ ਨਾਲ ਪੀੜਤਾਂ ਦੇ ਮਾਮਲੇ 500 ਤੋਂ ਵਧੇਰੇ ਹੋ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਮਹਾਮਾਰੀ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸੀਤਾਰਮਨ ਨੇ ਇਕ ਗੱਲ ਸਾਫ ਕੀਤੀ ਹੈ ਕਿ ਭਾਰਤ ‘ਚ ਵਿੱਤੀ ਐਮਰਜੈਂਸੀ ਨਹੀਂ ਲੱਗੇਗੀ। ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਐਮਰਜੈਂਸੀ ਜਿਹਾ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ, ਜਿਵੇਂ ਕਿ ਕੁਝ ਰਿਪੋਰਟਾਂ ‘ਚ ਅਜਿਹਾ ਦਾਅਵਾ ਕੀਤਾ ਜਾ ਰਿਹਾ ਹੈ। ਸਰਕਾਰ ਕੋਰੋਨਾ ਨਾਲ ਲੜਨ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ।