ਗੁਰਦਾਸਪੁਰ : ਪੰਜਾਬ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਠੇ ਮਜੀਠੀ ‘ਚ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਕਤ ਵਿਅਕਤੀ ਮੁੰਬਈ ਤੋਂ ਵਾਪਸ ਆਇਆ ਸੀ।
ਇਥੇ ਦੱਸ ਦੇਈਏ ਕਿ ਗੁਰਦਾਸਪੁਰ ‘ਚ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 141 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 129 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਗੁਰਦਾਸਪੁਰ ‘ਚ 9 ਕੇਸ ਐਕਟਿਵ ਹਨ।