ਨਵੀਂ ਦਿੱਲੀ-ਕੋਰੋਨਾ ਸੰਕਟ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੱਡਾ ਬਦਲਾਅ ਕੀਤਾ ਹੈ।ਇਸ ਦੌਰਾਨ ਭਾਜਪਾ ਨੇ ਦਿੱਲੀ, ਛੱਤੀਸਗੜ੍ਹ ਅਤੇ ਮਣੀਪੁਰ ‘ਚ ਨਵੇਂ ਸੂਬਾ ਪ੍ਰਧਾਨ ਚੁਣੇ ਗਏ ਹਨ। ਜਾਣਕਾਰੀ ਮੁਤਾਬਕ ਦਿੱਲੀ ਭਾਜਪਾ ਪ੍ਰਧਾਨ ਅਹੁਦੇ ਤੋਂ ਮਨੋਜ ਤਿਵਾਰੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਆਦੇਸ਼ ਕੁਮਾਰ ਗੁਪਤਾ ਨੂੰ ਦਿੱਲੀ ਭਾਜਪਾ ਦੀ ਕਮਾਨ ਦਿੱਤੀ ਗਈ ਹੈ। ਇਸ ਸਬੰਧੀ ਪਾਰਟੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਅਧਿਕਾਰਤ ਚਿੱਠੀ ਜਾਰੀ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਭਾਜਪਾ ਪ੍ਰਧਾਨ ਨੂੰ ਵੀ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਵਿਸ਼ਣੂਦੇਵ ਸਾਈ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਮਣੀਪੁਰ ‘ਚ ਵੀ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਹੁਣ ਐੱਸ. ਟਕੇਂਦਰ ਸਿੰਘ ਦੇ ਹੱਥਾਂ ‘ਚ ਮਣੀਪੁਰ ਭਾਜਪਾ ਦੀ ਕਮਾਨ ਦਿੱਤੀ ਗਈ ਹੈ। ਤਿੰਨਾਂ ਸੂਬਾ ਪ੍ਰਧਾਨਾਂ ਦਾ ਐਲਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਦੇ ਆਦੇਸ਼ ‘ਤੇ ਹੋਈ ਹੈ।