ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਬੁੱਧਵਾਰ ਨੂੰ ਸੁਰੱਖਿਆ ਅਮਲਿਆਂ ਨਾਲ ਮੁਕਾਬਲੇ ‘ਚ ਜੈਸ਼ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਅਮਲਿਆਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਪੁਲਵਾਮਾ ਦੇ ਕੰਗਨ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਉੱਥੇ ਤਲਾਸ਼ ਮੁਹਿੰਮ ਚਲਾਈ।
ਉਨ੍ਹਾਂ ਦੱਸਿਆ ਕਿ ਤਲਾਸ਼ ਮੁਹਿੰਮ ਉਸ ਸਮੇਂ ਮੁਕਾਬਲੇ ‘ਚ ਬਦਲ ਗਈ, ਜਦੋਂ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।