ਪਟਿਆਲਾ : ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰਾ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਪਟਿਆਲਾ ਜ਼ਿਲ੍ਹੇ ‘ਚ ਦੋ ਹੋਰ ਕੇਸ ਸਾਹਮਣੇ ਆਏ ਹਨ ਜਿਨ੍ਹਾਂ ‘ਚ ਪਾਤੜਾਂ ਦੀ 7 ਸਾਲਾ ਕੁੜੀ ਅਤੇ ਸਮਾਣਾ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ 2 ਕੇਸ ਪਾਜ਼ੇਟਿਵ ਆਉਣ ਮਗਰੋਂ ਜਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 129 ਹੋ ਗਈ ਹੈ। ਹੁਣ ਤੱਕ ਦੋ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 109 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 118 ਕੇਸ ਐਕਟਿਵ ਹਨ।