ਪਠਾਨਕੋਟ : ਜ਼ਿਲ੍ਹਾ ਪਠਾਨਕੋਟ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਫਿਰ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪੀੜਤਾ ਦੀ ਗਿਣਤੀ 74 ਹੋ ਚੁੱਕੀ ਹੈ।
ਜਾਣਕਾਰੀ ਮੁਤਾਬਕ ਜ਼ਿਲੇ ‘ਚ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ‘ਚੋਂ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਥੇ ਦੱਸ ਦੇਈਏ ਕਿ 74 ਮਰੀਜ਼ਾਂ ‘ਚੋਂ ਹੁਣ ਤੱਕ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।