Image Courtesy : ਏਬੀਪੀ ਸਾਂਝਾ

ਛੇ ਡਿਪਲੋਮੈਟ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਮੰਗਲਵਾਰ ਨੂੰ ਵਾਹਗਾ-ਅਟਾਰੀ ਬਾਰਡਰ ਰਾਹੀਂ ਭਾਰਤ ਲਈ ਰਵਾਨਾ ਹੋਏ।
ਲਾਹੌਰ: ਛੇ ਡਿਪਲੋਮੈਟ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਭਾਰਤੀ ਹਾਈ ਕਮਿਸ਼ਨ ਦੇ 38 ਸਟਾਫ ਮੈਂਬਰ ਮੰਗਲਵਾਰ ਨੂੰ ਵਾਹਗਾ-ਅਟਾਰੀ ਬਾਰਡਰ ਰਾਹੀਂ ਭਾਰਤ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤ ਨੂੰ ਇਸਲਾਮਾਬਾਦ ਵਿੱਚ ਆਪਣੇ ਹਾਈ ਕਮਿਸ਼ਨ ਦੇ ਮੁਲਾਜ਼ਮਾਂ ਨੂੰ 50 ਪ੍ਰਤੀਸ਼ਤ ਤੱਕ ਘਟਾਉਣ ਲਈ ਕਿਹਾ ਸੀ।
ਸੂਤਰਾਂ ਅਨੁਸਾਰ ਡਿਪਲੋਮੈਟਿਕ ਅਮਲੇ ਦੇ ਪਰਿਵਾਰਾਂ ਸਮੇਤ 100 ਪਾਕਿਸਤਾਨੀ ਨਾਗਰਿਕ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਪਰਤਣਗੇ।
ਤੁਹਾਨੂੰ ਦਸ ਦੇਈਏ ਕਿ ਦੋਨਾਂ ਮੁਲਕਾਂ ਵਿਚਾਲੇ ਚੱਲ ਰਹੀ ਕੂਟਨੀਤਕ ਤਕਰਾਰ ਕਾਰਨ ਭਾਰਤ ਨੇ ਵੀ ਨਵੀਂ ਦਿੱਲੀ ਵਿੱਚ ਮੌਜੂਦ ਪਾਕਿਸਤਾਨ ਹਾਈ ਕਮਿਸ਼ਨ ਨੂੰ ਆਪਣੇ ਸਟਾਫ ਨੂੰ 50 ਪ੍ਰਤੀਸ਼ਤ ਘਟਾਉਣ ਲਈ ਕਿਹਾ ਹੈ।
ਦੋਵਾਂ ਦੇਸ਼ਾਂ ਦਰਮਿਆਨ ਤਣਾਅ 31 ਮਈ ਤੋਂ ਸ਼ੁਰੂ ਹੋਇਆ ਸੀ, ਜਦੋਂ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ “persona non grata” ਐਲਾਨਿਆ ਗਿਆ ਸੀ ਯਾਨੀ ਦੇਸ਼ ਅੰਦਰ ਨਾ ਮਨਜ਼ੂਰ ਵਿਅਕਤੀ। ਇਸ ਤੋਂ ਬਾਅਦ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਦੇਸ਼ ਛੱਡਣ ਦਾ ਆਦੇਸ਼ ਦਿੱਤਾ ਗਿਆ ਸੀ।

News Credit : ਏਬੀਪੀ ਸਾਂਝਾ