Image Courtesy :jagbani(punjabkesar)

ਭੋਪਾਲ – ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਬਚਾਅ ਅਤੇ ਰੋਕਥਾਮ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੇ ਸਾਰੇ ਵਿਦਿਅਕ ਅਦਾਰੇ ਹੁਣ 31 ਜੁਲਾਈ ਤੱਕ ਬੰਦ ਰਹਿਣਗੇ। ਆਧਿਕਾਰਕ ਜਾਣਕਾਰੀ ਮੁਤਾਬਕ ਸਕੂਲ ਸਿੱਖਿਆ ਮਹਿਕਮੇ ਨੇ ਇਸ ਸੰਬੰਧ ‘ਚ ਆਦੇਸ਼ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੂੰ 30 ਜੂਨ ਤੱਕ ਬੰਦ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਲੋਕ ਸਿਹਤ ਅਤੇ ਲੋਕਹਿੱਤ ‘ਚ ਲਏ ਗਏ ਫ਼ੈਸਲਿਆਂ ਦੇ ਅਨੁਸਾਰ ਆਨਲਾਈਨ ਪੜ੍ਹਾਉਣ ਦੀਆਂ ਗਤੀਵਿਧੀਆਂ ਪਹਿਲਾਂ ਵਾਂਗ ਚਲਦੀਆਂ ਰਹਿਣਗੀਆਂ।

News Credit :jagbani(punjabkesar)