Image Courtesy :jagbani(punjabkesar)

ਲਖਨਊ- ਸੀਨੀਅਰ ਭਾਜਪਾ ਨੇਤਾ ਉਮਾ ਭਾਰਤੀ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਵੀਰਵਾਰ ਨੂੰ ਇੱਥੇ ਵਿਸ਼ੇਸ਼ ਸੀ.ਬੀ.ਆਈ. ਕੋਰਟ ‘ਚ ਪੇਸ਼ ਹੋਈ। ਇਸ ਮਾਮਲੇ ‘ਚ ਕੋਰਟ ‘ਚ ਬਿਆਨ ਦਰਜ ਕਰਵਾਉਣ ਵਾਲੀ ਉਹ 19ਵੀਂ ਦੋਸ਼ੀ ਹੈ। ਇਸ ਮਾਮਲੇ ‘ਚ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ ਦਾ ਬਿਆਨ ਦਰਜ ਹੋਣਾ ਹਾਲੇ ਬਾਕੀ ਹੈ।
ਉਨ੍ਹਾਂ ਦੇ ਵਕੀਲਾਂ ਨੇ ਕੋਰਟ ਨੂੰ ਦੱਸਿਆ ਕਿ ਉਹ ਵੀਡੀਓ ਕਾਨਫਰੰਸ ਰਾਹੀਂ ਆਪਣਾ ਬਿਆਨ ਦਰਜ ਕਰਵਾਉਣਾ ਚਾਹੁੰਦੇ ਹਨ। ਵਿਸ਼ੇਸ਼ ਸੀ.ਬੀ.ਆਈ. ਕੋਰਟ 6 ਦਸੰਬਰ 1992 ਨੂੰ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਦੋਸ਼ੀ 32 ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕੋਰਟ ਇਸ ਮਾਮਲੇ ਦੀ ਸੁਣਵਾਈ 31 ਅਗਸਤ ਤੱਕ ਪੂਰੀ ਕਰਨ ਲਈ ਰੋਜ਼ਾਨਾ ਕੰਮ ਕਰ ਰਹੀ ਹੈ।

News Credit :jagbani(punjabkesar)