Image Courtesy :jagbani(punjabkesar)

ਹਰਿਆਣਾ — ਹਰਿਆਣਾ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਵਿਚ ਕੋਰੋਨਾ ਦੇ ਅੱਜ 260 ਨਵੇਂ ਮਾਮਲੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 15,201 ਪਹੁੰਚ ਗਈ ਹੈ। ਉੱਥੇ ਹੀ ਇਨ੍ਹਾਂ ਵਿਚੋਂ 240 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10,527 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਸੂਬੇ ਵਿਚ ਹੁਣ ਕੋਰੋਨਾ ਦੇ ਸਰਗਰਮ ਮਾਮਲੇ 4,414 ਹਨ।
ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਦੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ ਵਿਚ ਇਹ ਜਾਣਕਾਰੀ ਦਿੱਤੀ ਹੈ। ਸੂਬੇ ਵਿਚ ਕੋਰੋਨਾ ਲਾਗ ਦੀ ਪਾਜ਼ੇਟਿਵ ਦਰ 5.69 ਫੀਸਦੀ, ਰਿਕਵਰੀ ਦਰ 69.38 ਫੀਸਦੀ ਜਦਕਿ ਮੌਤ ਦਰ 1.58 ਫੀਸਦੀ ਹੈ। ਹਰਿਆਣਾ ਦੇ 22 ਜ਼ਿਲ੍ਹੇ ਇਸ ਸਮੇਂ ਕੋਰੋਨਾ ਵਾਇਰਸ ਦੀ ਲਪੇਟ ਵਿਚ ਹਨ। ਗੁਰੂਗ੍ਰਾਮ ਜ਼ਿਲੇ ਵਿਚ ਕੋਰੋਨਾ ਦੇ ਸਭ ਤੋਂ ਵਧੇਰੇ ਮਾਮਲੇ ਆਏ ਹਨ। ਇਸ ਤੋਂ ਇਲਾਵਾ ਫਰੀਦਾਬਾਦ, ਸੋਨੀਪਤ, ਰੋਹਤਕ, ਅੰਬਾਲਾ, ਪਲਵਲ ਅਤੇ ਕਰਨਾਲ ਜ਼ਿਲ੍ਹਿਆਂ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

News Credit :jagbani(punjabkesar)