Image Courtesy :jagbani(punjabkesar)

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਦਸਹਿਰਾ ਵਾਲੇ ਦਿਨ ਹੋਏ ਰੇਲ ਹਾਦਸੇ ਦੀ ਜਾਂਚ ਰਿਪੋਰਟ ਆਈ ਹੈ। ਜਾਣਕਾਰੀ ਮੁਤਾਬਕ ਰਿਟਾਇਰ ਜੱਜ ਅਮਰਜੀਤ ਸਿੰਘ ਕਟਾਰੀ ਦੀ ਅਗਵਾਈ ‘ਚ ਹੋਈ ਜਾਂਚ ਰਿਪੋਰਟ ‘ਚ ਸੁਸ਼ਾਂਤ ਭਾਟੀਆ, ਪੁਸ਼ਪਿੰਦਰ ਸਿੰਘ , ਕੇਵਲ ਸਿੰਘ , ਗਿਰੀਸ਼ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ। ਰਿਟਾਇਰ ਜੱਜ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਹੈ।
ਦੱਸ ਦੇਈਏ ਕਿ 2018 ‘ਚ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫਾਟਕ ‘ਤੇ ਵਾਪਰੇ ਰੇਲ ਹਾਦਸੇ ‘ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਸਨ। ਇਸ ਹਾਦਸੇ ਨੇ ਹਰ ਇਕ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਨ੍ਹਾਂ ਮਾਰੇ ਗਏ ਲੋਕਾਂ ‘ਚੋਂ ਕੁਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ।

News Credit :jagbani(punjabkesar)