Image Courtesy : ਏਬੀਪੀ ਸਾਂਝਾ

ਜੰਮੂ ਕਸ਼ਮੀਰ ਦੇ ਕੁਲਗਾਮ ਦੇ ਆਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਦੋ ਤਿੰਨ ਅੱਤਵਾਦੀ ਪਿੰਡ ‘ਚ ਲੁਕੇ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।
ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕੁਲਗਾਮ ਦੇ ਆਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਦੋ ਤਿੰਨ ਅੱਤਵਾਦੀ ਪਿੰਡ ‘ਚ ਲੁਕੇ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਤਲਾਸ਼ੀ ਮੁਹਿੰਮ ਚੱਲ ਰਹੀ ਹੈ।ਇਸ ਮੁਕਾਬਲੇ ਬਾਰੇ ਵਧੇਰੇ ਜਾਣਕਾਰੀ ਸਾਹਮਣੇ ਆਈ ਹੈ।
ਸੁਰੱਖਿਆ ਬਲਾਂ ਨੇ ਪ੍ਰਾਪਤ ਕੀਤੀ ਵੱਡੀ ਸਫਲਤਾ:
ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਤੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇੱਕ ਅਭਿਆਨ ਦੌਰਾਨ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਜ ਇੱਕ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕੀਤਾ, ਜਿੱਥੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿਚ ਬੈਰਲ ਗ੍ਰਨੇਡ ਲਾਂਚਰ (ਯੂਬੀਜੀਐਲ), 11 ਯੂਬੀਜੀਐਲ ਗ੍ਰੇਨੇਡ, 14 ਏ ਕੇ ਮੈਗਜ਼ੀਨ, ਚੀਨੀ ਪਿਸਤੌਲ ਸਮੇਤ 2 ਮੈਗਜ਼ੀਨ, ਚੀਨੀ ਗ੍ਰੇਨੇਡ 1, ਆਈਈਡੀ ਬਣਾਉਣ ਵਾਲੀਆਂ ਚੀਜ਼ਾਂ ਵਾਲਾ ਡੀਟੋਨੈਟਰ, ਪ੍ਰੈਸ਼ਰ ਮਾਈਨ 2, ਪੀਕਾ ਰਾਊਂਡ 6 ਅਤੇ ਏ ਕੇ ਰਾਊਂਡ 920 ਸ਼ਾਮਲ ਹਨ।

News Credit : ਏਬੀਪੀ ਸਾਂਝਾ