Image Courtesy :jagbani(punjabkesar)

ਨਵੀਂ ਦਿੱਲੀ — ਦੇਸ਼ ਵਿਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 27,114 ਮਾਮਲੇ ਸਾਹਮਣੇ ਆਏ ਹਨ। ਜੋ ਕਿ ਪੀੜਤਾਂ ਦੀ ਹੁਣ ਤੱਕ ਦੀ ਇਕ ਦਿਨ ‘ਚ ਸਭ ਤੋਂ ਵਧੇਰੇ ਗਿਣਤੀ ਹੈ ਅਤੇ ਇਸ ਸਮੇਂ ਦੌਰਾਨ 519 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਯਾਨੀ ਕਿ ਅੱਜ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 8,20,916 ਹੋ ਗਈ ਹੈ।
ਵਾਇਰਸ ਦੇ ਵੱਧਦੇ ਮਾਮਲਿਆਂ ਵਿਚ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵਧੀ ਹੈ ਅਤੇ ਇਸ ਦੌਰਾਨ 19,873 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,15,386 ਲੋਕ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਅਜੇ ਕੋਰੋਨਾ ਵਾਇਰਸ ਦੇ 2,83,407 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 519 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 22,123 ਹੋ ਗਿਆ ਹੈ।

News Credit :jagbani(punjabkesar)