Image Courtesy : ਏਬੀਪੀ ਸਾਂਝਾ

ਭਵਾਨੀਗੜ੍ਹ : ਦੇਸ਼ ਦੇ ਹੋਰਨਾਂ ਸੂਬਿਆਂ ‘ਚ ਨੁਕਸਾਨ ਕਰਨ ਤੋਂ ਬਾਅਦ ਰਾਜਸਥਾਨ ਦੇ ਚੂਰੁ ਅਤੇ ਹਰਿਆਣਾ ਰਾਜ ਦੇ ਸਿਰਸਾ ਤੋਂ ਪੰਜਾਬ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ ‘ਚ ਟਿੱਡੀ ਦਲ ਦਾ ਹਮਲਾ ਕਿਸੇ ਸਮੇਂ ਵੀ ਹੋ ਸਕਦਾ ਹੈ। ਇਸ ਸਬੰਧੀ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਾਹਨ ਸਿੰਘ ਪੰਨੂ ਵਲੋਂ ਇਕ ਪੱਤਰ ਜਾਰੀ ਕਰਕੇ ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਚੌਕਸ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਅੰਦਰ ਗਠਿਤ ਕੀਤੀਆਂ ਟੀਮਾਂ ਨੂੰ ਹਾਈ ਅਲਰਟ ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਖੇਤੀਬਾੜੀ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਦੇਖਦਿਆਂ ਕਿਸੇ ਵੀ ਅਧਿਕਾਰੀ ਨੂੰ ਅਗੇਤੀ ਛੁੱਟੀ ਦੀ ਪ੍ਰਵਾਨਗੀ ਨਾ ਦੇਣ ਦੇ ਆਦੇਸ਼ ਦਿੱਤੇ ਹਨ । ਉਨ੍ਹਾਂ ਨੇ ਛੁੱਟੀ ਵਾਲੇ ਦਿਨ ਵੀ ਅਧਿਕਾਰੀਆਂ ਨੂੰ ਦਫ਼ਤਰਾਂ ‘ਚ ਮੌਜੂਦ ਰਹਿਣ ਲਈ ਕਿਹਾ ਹੈ।

News Credit : ਏਬੀਪੀ ਸਾਂਝਾ