Image Courtesy :jagbani(punjabkesar)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੁੱਧਵਾਰ ਨੂੰ ਪਾਰਟੀ ਦੇ ਆਈ. ਟੀ. ਵਿੰਗ ਦੇ ਜ਼ੋਨ ਕੋ-ਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਇਹ ਐਲਾਨ ਆਈ. ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤਾ ਗਿਆ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ‘ਚ ਸੁਖਬੀਰ ਬਾਦਲ ਨੇ ਦੱਸਿਆ ਕਿ ਪਿਛਲੇ ਸਮੇ ਤੋਂ ਪਾਰਟੀ ਦੇ ਆਈ. ਟੀ. ਵਿੰਗ ‘ਚ ਕੰਮ ਕਰ ਰਹੇ ਮਿਹਨਤੀ ਨੌਜਵਾਨਾਂ ਨੂੰ ਜ਼ੋਨ ਵਾਈਜ਼ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੂੰ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ‘ਚ ਪ੍ਰਭਪ੍ਰੀਤ ਸਿੰਘ ਪੰਡੋਰੀ ਨੂੰ ਮਾਝਾ ਜ਼ੋਨ ਦਾ ਕੋ-ਆਰਡੀਨੇਟਰ, ਗੁਰਪ੍ਰੀਤ ਸਿੰਘ ਖਾਲਸਾ ਨੂੰ ਦੋਆਬਾ, ਜਸਪ੍ਰੀਤ ਸਿੰਘ ਮਾਨ ਨੂੰ ਮਾਲਵਾ ਜ਼ੋਨ-1, ਗਗਨਦੀਪ ਸਿੰਘ ਪੰਨੂ ਨੂੰ ਮਾਲਵਾ ਜ਼ੋਨ-2 ਅਤੇ ਬਲਰਾਜ ਸਿੰਘ ਭੱਠਲ ਨੂੰ ਮਾਲਵਾ ਜ਼ੋਨ-3 ਅਤੇ ਅਨੂਪਦੀਪ ਸਿੰਘ ਕੁਲਾਰ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਕੋ-ਆਰਡੀਨੇਟਰ ਨਿਯੁਕਤ ਕੀਤਾ ਹੈ।

News Credit :jagbani(punjabkesar)