Image Courtesy : ਏਬੀਪੀ ਸਾਂਝਾ

ਨਵੀਂ ਦਿੱਲੀ: ਮੌਸਮ ਵਿਭਾਗ ਨੇ ਕੁਝ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸੂਬਿਆਂ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਸੌਰਾਸ਼ਟਰ-ਕੱਛ, ਅਰੁਣਾਚਲ ਪ੍ਰਦੇਸ਼-ਅਸਾਮ-ਮੇਘਾਲਿਆ ਵਿੱਚ ਅਲੱਗ-ਅਲੱਗ ਥਾਂਈਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ ਤੇ ਸਿੱਕਮ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਕੋਂਕਣ ਤੇ ਗੋਆ, ਤੇਲੰਗਾਨਾ, ਤੱਟਵਰਤੀ ਕਰਨਾਟਕ ਤੇ ਕੇਰਲ-ਮਹੇ ਵਿੱਚ ਇਕੱਲਿਆਂ ਥਾਂਵਾਂ ‘ਤੇ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

News Credit : ਏਬੀਪੀ ਸਾਂਝਾ